Tuesday, June 24, 2025
No menu items!
HomeBloghttps://youtu.be/7cGZz749dj4?si=SIxhbbm7ymDtfp0k ਸ੍ਰੀ ਹਰਿਮੰਦਰ ਸਾਹਿਬ ਤੋਂ 21 ਅਪ੍ਰੈਲ ਦਾ ਸ੍ਰੀ ਮੁੱਖਵਾਕ

https://youtu.be/7cGZz749dj4?si=SIxhbbm7ymDtfp0k ਸ੍ਰੀ ਹਰਿਮੰਦਰ ਸਾਹਿਬ ਤੋਂ 21 ਅਪ੍ਰੈਲ ਦਾ ਸ੍ਰੀ ਮੁੱਖਵਾਕ

ਅਮ੍ਰਿਤਸਰ

ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-619, 21 ਅਪ੍ਰੈਲ 2025

ਸੋਰਠਿ ਮਹਲਾ ੫ ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।

ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥

(ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥

ਉਬਰੇ ਸਤਿਗੁਰ ਕੀ ਸਰਣਾਈ

ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ

ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ਰਹਾਉ॥

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ।

ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes