Tuesday, June 24, 2025
No menu items!
HomeBloghttps://youtu.be/xrMI8AFipmk?si=9vUOQ_DbpmGz-FXC ਸ੍ਰੀ ਹਰਿਮੰਦਰ ਸਾਹਿਬ ਤੋਂ 25 ਅਪ੍ਰੈਲ ਦਾ ਸ੍ਰੀ ਹੁਕਮਨਾਮਾ

https://youtu.be/xrMI8AFipmk?si=9vUOQ_DbpmGz-FXC ਸ੍ਰੀ ਹਰਿਮੰਦਰ ਸਾਹਿਬ ਤੋਂ 25 ਅਪ੍ਰੈਲ ਦਾ ਸ੍ਰੀ ਹੁਕਮਨਾਮਾ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-862, 25 ਅਪ੍ਰੈਲ਼ 2025

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੀਅ ਪ੍ਰਾਨ ਕੀਏ ਜਿਨਿ ਸਾਜਿ ॥

ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ,

ਮਾਟੀ ਮਹਿ ਜੋਤਿ ਰਖੀ ਨਿਵਾਜਿ

ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ,

ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥

ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ,

ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥ ੧॥

ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥

ਪਾਰਬ੍ਰਹਮ ਕੀ ਲਾਗਉ ਸੇਵ ॥

ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ।
ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥

ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ ॥

ਜਿਨਿ ਕੀਏ ਰੰਗ ਅਨਿਕ ਪਰਕਾਰ ॥

ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ,

ਓਪਤਿ ਪਰਲਉ ਨਿਮਖ ਮਝਾਰ

ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ,

ਜਾ ਕੀ ਗਤਿ ਮਿਤਿ ਕਹੀ ਨ ਜਾਇ ॥

ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ,

ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥

ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥

ਆਇ ਨ ਜਾਵੈ ਨਿਹਚਲੁ ਧਨੀ

ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ।

ਬੇਅੰਤ ਗੁਨਾ ਤਾ ਕੇ ਕੇਤਕ ਗਨੀ

ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ।

ਲਾਲ ਨਾਮ ਜਾ ਕੈ ਭਰੇ ਭੰਡਾਰ ॥

ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ।

ਸਗਲ ਘਟਾ ਦੇਵੈ ਆਧਾਰ ॥੩॥

ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ ॥੩॥

ਸਤਿ ਪੁਰਖੁ ਜਾ ਕੋ ਹੈ ਨਾਉ ॥

ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ,

ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥

ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ।

ਬਾਲ ਸਖਾਈ ਭਗਤਨ ਕੋ ਮੀਤ

ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ,

ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ ॥੪॥੧॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes