Tuesday, June 24, 2025
No menu items!
HomeBloghttps://youtu.be/muMQ514LFL0?si=Cg8Hv39mBfp3d2rF ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 3 ਮਇ ਦਾ ਸ੍ਰੀ ਹੁਕਮਨਾਮਾ

https://youtu.be/muMQ514LFL0?si=Cg8Hv39mBfp3d2rF ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 3 ਮਇ ਦਾ ਸ੍ਰੀ ਹੁਕਮਨਾਮਾ

ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-628, 03 ਮਈ 2025

ਸੋਰਠਿ ਮਹਲਾ ੫ ॥

ਸਤਿਗੁਰ ਪੂਰੇ ਭਾਣਾ ॥

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ)

ਤਾ ਜਪਿਆ ਨਾਮੁ ਰਮਾਣਾ ॥

ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ।

ਗੋਬਿੰਦ ਕਿਰਪਾ ਧਾਰੀ ॥

ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ)

ਪ੍ਰਭਿ ਰਾਖੀ ਪੈਜ ਹਮਾਰੀ ॥੧॥

ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥

ਹਰਿ ਕੇ ਚਰਨ ਸਦਾ ਸੁਖਦਾਈ

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ।

ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

(ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ।

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥

ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ।

ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥

(ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ।

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes