Tuesday, June 24, 2025
No menu items!
HomeBloghttps://youtu.be/-_koWLKW8EA?si=7zZluWmZshMGzyox ਸ੍ਰੀ ਹਰਿਮੰਦਰ ਸਾਹਿਬ ਜੀ ਤੋਂ 7 ਮਾਰਚ ਦਾ ਸ੍ਰੀ ਹੁਕਮਨਾਮਾ,श्री दरबार...

https://youtu.be/-_koWLKW8EA?si=7zZluWmZshMGzyox ਸ੍ਰੀ ਹਰਿਮੰਦਰ ਸਾਹਿਬ ਜੀ ਤੋਂ 7 ਮਾਰਚ ਦਾ ਸ੍ਰੀ ਹੁਕਮਨਾਮਾ,श्री दरबार साहिब से 7 मार्च का श्री हुकमनामा

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-603, 07 ਮਾਰਚ 2025

ਸੋਰਠਿ ਮਹਲਾ ੩ ॥

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ।

ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥

ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥

ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

ਹੇ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ,

ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ਰਹਾਉ॥

ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ।

ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥

ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ॥੨॥

ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ।

ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥

ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ ॥੩॥

ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ।

ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ ॥੪॥੧੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes