Tuesday, June 24, 2025
No menu items!
HomeBloghttps://youtu.be/AiIp-JXy1BA?si=fWxTWducG0h_CyGO ਸ੍ਰੀ ਹਰਿਮੰਦਰ ਸਾਹਿਬ ਤੋਂ 12 ਅਪ੍ਰੈਲ ਦਾ ਸ੍ਰੀ ਹੁਕਮਨਾਮਾ श्री दरबार...

https://youtu.be/AiIp-JXy1BA?si=fWxTWducG0h_CyGO ਸ੍ਰੀ ਹਰਿਮੰਦਰ ਸਾਹਿਬ ਤੋਂ 12 ਅਪ੍ਰੈਲ ਦਾ ਸ੍ਰੀ ਹੁਕਮਨਾਮਾ श्री दरबार साहिब अमृतसर 12 अप्रैल दा श्री हुकमनामा

अमृतसर

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-531, 12 ਅਪ੍ਰੈਲ਼ 2025

ਦੇਵਗੰਧਾਰੀ ੫ ॥

ਮਾਈ ਜੋ ਪ੍ਰਭ ਕੇ ਗੁਨ ਗਾਵੈ ॥

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,

ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥

ਤੇ ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ ਤੇ ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ ॥੧॥ ਰਹਾਉ ॥

ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥

ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ,

ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

ਤੇ ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ ॥੧॥

ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥

ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ ਤੇ ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ,

ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

ਤੇ ਉਸ ਨੂੰ ਸੰਤ ਜਨਾਂ ਦੀ ਸੰਗਤ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਹੇ ਨਾਨਕ!॥੨॥੧੪॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes