Tuesday, June 24, 2025
No menu items!
HomeBloghttps://youtu.be/eq51Y5MiysU?si=B_7snkXmNB3u_Lc5ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ 7 ਅਪ੍ਰੈਲ ਦਾ ਸ੍ਰੀ ਮੁਖਵਾਕ

https://youtu.be/eq51Y5MiysU?si=B_7snkXmNB3u_Lc5ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ 7 ਅਪ੍ਰੈਲ ਦਾ ਸ੍ਰੀ ਮੁਖਵਾਕ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-817, 07 ਅਪ੍ਰੈਲ 2025

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ,

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ,

ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥

(ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ ॥

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥

(ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ।

ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes