Wednesday, June 25, 2025
No menu items!
HomeBloghttps://youtu.be/GU54UIglrUg?si=BDw9vHoOOHxpzdqrਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 6 ਮਾਰੱਚ ਦਾ ਸ੍ਰੀ ਹੁਕਮਨਾਮਾ,श्री दरबार साहिब...

https://youtu.be/GU54UIglrUg?si=BDw9vHoOOHxpzdqrਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 6 ਮਾਰੱਚ ਦਾ ਸ੍ਰੀ ਹੁਕਮਨਾਮਾ,श्री दरबार साहिब तो हुकमनामा6 मार्च

अमृतसर

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-678, 06 ਮਾਰਚ 2025

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ।

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧

ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)।

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ਰਹਾਉ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ।

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ।

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ।

ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਹੇ ਨਾਨਕ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes