Tuesday, June 24, 2025
No menu items!
HomeBloghttps://youtu.be/JMqQV7s1vaY?si=QwgKPlsMKk6QeOZM ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 23 ਅਪ੍ਰੈਲ ਦਾ ਸ੍ਰੀ ਹੁਕਮਨਾਮਾ

https://youtu.be/JMqQV7s1vaY?si=QwgKPlsMKk6QeOZM ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 23 ਅਪ੍ਰੈਲ ਦਾ ਸ੍ਰੀ ਹੁਕਮਨਾਮਾ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-819, 23 ਅਪ੍ਰੈਲ਼ 2025

ਬਿਲਾਵਲੁ ਮਹਲਾ ੫ ॥

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ।

ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

(ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥

ਹੇ ਭਾਈ! ਉਸ ਪ੍ਰਭੂ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ

ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

ਜਿਸ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ। (ਉਹ ਪ੍ਰਭੂ ਨੇ ਹੀ ਭਗਤਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤ ਬਖ਼ਸ਼ੀ ਹੈ ॥੧॥

ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥

ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ।

ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੧੬॥੮੦॥

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes