Tuesday, June 24, 2025
No menu items!
HomeBloghttps://youtu.be/p-a6IrpQavE?si=Y6tNzd80mt02hbAn ਸ੍ਰੀ ਹਰਿਮੰਦਰ ਸਾਹਿਬ ਤੋਂ 27 ਅਪ੍ਰੈਲ ਦਾ ਸ੍ਰੀ ਮੁੱਖਵਾਕ

https://youtu.be/p-a6IrpQavE?si=Y6tNzd80mt02hbAn ਸ੍ਰੀ ਹਰਿਮੰਦਰ ਸਾਹਿਬ ਤੋਂ 27 ਅਪ੍ਰੈਲ ਦਾ ਸ੍ਰੀ ਮੁੱਖਵਾਕ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-942, 27 ਅਪ੍ਰੈਲ 2025

ਰਾਮਕਲੀ ਮਹਲਾ ੧ ਸਿਧ ਗੋਸਟਿ
ਗੁਰਮੁਖਿ ਚੂਕੈ ਆਵਣ ਜਾਣੁ ॥

ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ,

ਗੁਰਮੁਖਿ ਦਰਗਹ ਪਾਵੈ ਮਾਣੁ ॥

ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ।

ਗੁਰਮੁਖਿ ਖੋਟੇ ਖਰੇ ਪਛਾਣੁ ॥

ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ।

ਗੁਰਮੁਖਿ ਲਾਗੈ ਸਹਜਿ ਧਿਆਨੁ

(ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤ ਜੁੜੀ ਰਹਿੰਦੀ ਹੈ।

ਗੁਰਮੁਖਿ ਦਰਗਹ ਸਿਫਤਿ ਸਮਾਇ ॥

ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ।

ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥

(ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ॥੪੧॥

ਗੁਰਮੁਖਿ ਨਾਮੁ ਨਿਰੰਜਨ ਪਾਏ ॥

ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ,

ਗੁਰਮੁਖਿ ਹਉਮੈ ਸਬਦਿ ਜਲਾਏ

(ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ।

ਗੁਰਮੁਖਿ ਸਾਚੇ ਕੇ ਗੁਣ ਗਾਏ ॥

ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ,

ਗੁਰਮੁਖਿ ਸਾਚੈ ਰਹੈ ਸਮਾਏ ॥

ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ।

ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥

ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ।

ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥

ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) ॥੪੨॥

ਕਵਣ ਮੂਲੁ ਕਵਣ ਮਤਿ ਵੇਲਾ

(ਪ੍ਰਸ਼ਨ:)-(ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ?

ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥

ਤੇਰਾ ਕੌਣ ਗੁਰੂ ਹੈ, ਜਿਸ ਦਾ ਤੂੰ ਚੇਲਾ ਹੈਂ?

ਕਵਣ ਕਥਾ ਲੇ ਰਹਹੁ ਨਿਰਾਲੇ ॥

ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?

ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥

ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ,

ਏਸੁ ਕਥਾ ਕਾ ਦੇਇ ਬੀਚਾਰੁ ॥

(ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ,

ਭਵਜਲੁ ਸਬਦਿ ਲੰਘਾਵਣਹਾਰੁ ॥੪੩॥

(ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ ॥੪੩॥

ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥

(ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ।

ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥

ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।

ਅਕਥ ਕਥਾ ਲੇ ਰਹਉ ਨਿਰਾਲਾ

ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ।

ਨਾਨਕ ਜੁਗਿ ਜੁਗਿ ਗੁਰ ਗੋਪਾਲਾ

ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।

ਏਕੁ ਸਬਦੁ ਜਿਤੁ ਕਥਾ ਵੀਚਾਰੀ

ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ,

ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

(ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ ॥੪੪॥

ਮੈਣ ਕੇ ਦੰਤ ਕਿਉ ਖਾਈਐ ਸਾਰੁ

(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ?

ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥

ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ?

ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥

ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ,

ਕਵਨ ਗੁਫਾ ਜਿਤੁ ਰਹੈ ਅਵਾਹਨੁ

ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?

ਇਤ ਉਤ ਕਿਸ ਕਉ ਜਾਣਿ ਸਮਾਵੈ ॥

ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ?

ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥

ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ)? ॥੪੫॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏

Ravindra Singh Bhatia
Ravindra Singh Bhatiahttps://wsibm.org
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes